You Are Here: Home » Punjab » Chandigarh » ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਮਗਰੋਂ ਪੰਜਾਬ ਵਿੱਚ ਟਰੈਵਲ ਏਜੰਟਾਂ ਉੱਪਰ ਸ਼ਿਕੰਜ਼ਾ

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਮਗਰੋਂ ਪੰਜਾਬ ਵਿੱਚ ਟਰੈਵਲ ਏਜੰਟਾਂ ਉੱਪਰ ਸ਼ਿਕੰਜ਼ਾ



ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਮਗਰੋਂ ਪੰਜਾਬ ਵਿੱਚ ਟਰੈਵਲ ਏਜੰਟਾਂ ਉੱਪਰ ਸ਼ਿਕੰਜ਼ਾ ਕੱਸਿਆ ਜਾ ਰਿਹਾ ਹੈ। ਹਾਈਕੋਰਟ ਨੇ ਟਰੈਵਲ ਏਜੰਟਾਂ ਵੱਲੋਂ ਕਿਸੇ ਵੀ ਮਾਧਿਅਮ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ ’ਤੇ ਰਜਿਸਟਰੇਸ਼ਨ ਨੰਬਰ ਦਰਜ ਕਰਨਾ ਲਾਜ਼ਮੀ ਕਰਾਰ ਦਿੱਤਾ ਹੈ। ਪ੍ਰਸ਼ਾਸਨ ਇਹ ਨੂੰ ਸਖਤੀ ਨਾਲ ਲਾਗੂ ਕਰਾਉਣ ਲਈ ਸਰਗਰਮ ਹੋ ਗਿਆ ਹੈ।

ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਭਵਿੱਖ ਵਿੱਚ ਟਰੈਵਲ ਏਜੰਟਾਂ ਦੇ ਜੋ ਵੀ ਇਸ਼ਤਿਹਾਰ ਕਿਸੇ ਵੀ ਮਾਧਿਅਮ (ਟੈਲੀਵਿਜ਼ਨ, ਪ੍ਰਿੰਟ, ਕੰਧਾਂ ’ਤੇ ਜਾਂ ਵਾਹਨਾਂ ’ਤੇ) ਲਵਾਏ ਜਾਣ, ਉਨ੍ਹਾਂ ’ਤੇ ਏਜੰਟ ਦਾ ਰਜਿਸਟਰੇਸ਼ਨ ਨੰਬਰ ਜ਼ਰੂਰ ਦਰਜ ਹੋਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਅਦਾਲਤ ਦੇ ਹੁਕਮਾਂ ਵਿੱਚ ਪ੍ਰਕਾਸ਼ਕਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਕੋਈ ਵੀ ਇਸ਼ਤਿਹਾਰ ਪ੍ਰਕਾਸ਼ਤ ਕਰਨ ਵੇਲੇ ਟਰੈਵਲ ਏਜੰਟ ਦਾ ਰਜਿਸਟਰੇਸ਼ਨ ਨੰਬਰ ਲੈਣਾ, ਪੜਤਾਲ ਤੇ ਦਰਜ ਕਰਨਾ ਜ਼ਰੂਰੀ ਬਣਾਉਣ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਪ੍ਰਕਾਸ਼ਕਾਂ ਖ਼ਿਲਾਫ਼ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

About The Author

Journalist

Number of Entries : 3053

Leave a Comment

Close
Please support the site
By clicking any of these buttons you help our site to get better
Scroll to top