You Are Here: Home » Punjab » Chandigarh » ਕਾਂਗਰਸ ਨੇ ਕਿਸਾਨਾਂ ਨਾਲ ਕੀਤਾ ਵੱਡਾ ਧੋਖਾ : ਸੁਖਬੀਰ (ਵੇਖੋ ਵੀਡੀਓ)

ਕਾਂਗਰਸ ਨੇ ਕਿਸਾਨਾਂ ਨਾਲ ਕੀਤਾ ਵੱਡਾ ਧੋਖਾ : ਸੁਖਬੀਰ (ਵੇਖੋ ਵੀਡੀਓ)



ਚੰਡੀਗੜ੍ਹ : ਕੈਪਟਨ ਸਰਕਾਰ ਵਲੋਂ ਕਿਸਾਨ ਕਰਜ਼ਾ ਮੁਆਫੀ ਲਈ ਜਾਰੀ ਕੀਤੀ ਗਈ ਪਹਿਲੀ ਕਿਸ਼ਤ ਨੂੰ ਸੁਖਬੀਰ ਬਾਦਲ ਨੇ ਕਿਸਾਨਾਂ ਨਾਲ ਕੋਝਾ ਮਜ਼ਾਕ ਦੱਸਿਆ ਹੈ। ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਸੁਖਬੀਰ ਨੇ ਕਿਹਾ ਕਿ ਚੋਣਾਂ ਮੌਕੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਦਫਤਰ ਵਿਚ ਬੈਠ ਕੇ ਟੀ. ਵੀ. ‘ਤੇ ਕਿਹਾ ਸੀ ਕਿ ਚੋਣਾਂ ਜਿੱਤਣ ਤੋਂ ਬਾਅਦ ਉਹ ਸਾਰੇ ਕਿਸਾਨਾਂ ਦਾ, ਆੜ੍ਹਤੀਆ ਦਾ, ਸਰਕਾਰੀ ਬੈਂਕਾਂ ਦਾ ਕਰਜ਼ਾ ਮੁਆਫ ਕਰਨਗੇ ਜਦਕਿ ਹੁਣ ਜੋ ਕੁਝ ਕਾਂਗਰਸ ਨੇ ਕੀਤਾ ਹੈ, ਇਹ ਕਿਸਾਨਾਂ ਨਾਲ ਵੱਡਾ ਧੋਖਾ ਹੈ।

ਸੁਖਬੀਰ ਬਾਦਲ ਵਲੋਂ ਪਾਗਲ ਦੱਸੇ ਜਾਣ ‘ਤੇ ਨਵਜੋਤ ਸਿੱਧੂ ਨੇ ਕਰਾਰਾ ਜਵਾਬ ਦਿੱਤਾ ਹੈ। ਸਿੱਧੂ ਨੇ ਸੁਖਬੀਰ ਬਾਦਲ ਨੂੰ ਜਵਾਬ ਦਿੰਦੇ ਹੋਏ ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਕਿਹਾ ਹੈ ‘ਹਾਥੀ ਚੱਲੇ ਵਿਚ ਬਾਜ਼ਾਰ, ਬਾਊ-ਬਾਊ ਹੋਵੇ ਇਕ ਹਜ਼ਾਰ’। ਨਾਲ ਹੀ ਸਿੱਧੂ ਨੇ ਕਿਹਾ ਹੈ ਕਿ ਉਹ ਸਿਰਫ ਈਮਾਨਦਾਰੀ ਨਾਲ ਆਪਣਾ ਕੰਮ ਕਰ ਰਹੇ ਹਨ, ਕੋਈ ਉਨ੍ਹਾਂ ਬਾਰੇ ਕੀ ਬੋਲਦਾ ਹੈ, ਇਸ ਨਾਲ ਉਨ੍ਹਾਂ ਨੂੰ ਕੋਈ ਫਰਕ ਨਹੀਂ ਪੈਂਦਾ।
ਦੱਸਣਯੋਗ ਹੈ ਕਿ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਪਾਗਲ ਕਰਾਰ ਦਿੱਤਾ ਸੀ। ਇਸ ਦੌਰਾਨ ਜਦੋਂ ਪੱਤਰਕਾਰਾਂ ਵਲੋਂ ਸੁਖਬੀਰ ਕੋਲੋਂ ਨਵਜੋਤ ਸਿੱਧੂ ਬਾਰੇ ਸਵਾਲ ਪੁੱਛਿਆ ਗਿਆ ਤਾਂ ਸੁਖਬੀਰ ਨੇ ਉਨ੍ਹਾਂ ਨੂੰ ਮੈਂਟਲ ਕਹਿੰਦੇ ਹੋਏ ਸੰਬੋਧਨ ਕੀਤਾ।

About The Author

Journalist

Number of Entries : 2843

Leave a Comment

Close
Please support the site
By clicking any of these buttons you help our site to get better
Scroll to top