You Are Here: Home » Punjab » Amritsar » ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਸਰਦੂਲ ਸਿੰਘ ਬੰਡਾਲਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਸਰਦੂਲ ਸਿੰਘ ਬੰਡਾਲਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ



ਅੰਮ੍ਰਿਤਸਰ , ਜੰਡਿਆਲਾ ਗੁਰੂ 26 ਫਰਵਰੀ:  (ਰਾਮ ਸ਼ਰਨਜੀਤ ਸਿੰਘ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦੇ ਦੇਹਾਂਤ
‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਕੱਲ ਸ਼ਾਮ ਪੀ.ਜੀ.ਆਈ ਵਿਖੇ ਸੰਖੇਪ ਬਿਮਾਰੀ ਮਗਰੋਂ ਚੱਲਵਸੇ | ਉਹ 72 ਵਰਿ੍ਹਆਂ ਦੇ ਸਨ |


ਸ੍ਰੀ ਬੰਡਾਲਾ ਜੋ ਜੰਡਿਆਲਾ ਤੋਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਪਿਤਾ ਹਨ, ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ |

ਇੱਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸਰਦੂਲ ਸਿੰਘ ਬੰਡਾਲਾ ਵੱਲੋਂ ਸਮਾਜ ਦੇ ਪੱਛੜੇ ਵਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਚੇਤੇ ਕੀਤਾ | ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਨੇ ਮਾਝਾ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵੀ ਅਹਿਮ ਯੋਗਦਾਨ ਪਾਇਆ | ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਉਨ੍ਹਾਂ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ

About The Author

Journalist

Number of Entries : 2925

Leave a Comment

Close
Please support the site
By clicking any of these buttons you help our site to get better
Scroll to top