You Are Here: Home » Punjab » Chandigarh » ਆਮ ਆਦਮੀ ਪਾਰਟੀ ਦੋਫਾੜ, ਨਵੀਂ ਪਾਰਟੀ ਦਾ ਹੋ ਸਕਦੈ ਐਲਾਨ!

ਆਮ ਆਦਮੀ ਪਾਰਟੀ ਦੋਫਾੜ, ਨਵੀਂ ਪਾਰਟੀ ਦਾ ਹੋ ਸਕਦੈ ਐਲਾਨ!



   
ਆਮ ਆਦਮੀ ਪਾਰਟੀ ਦੋਫਾੜ, ਨਵੀਂ ਪਾਰਟੀ ਦਾ ਹੋ ਸਕਦੈ ਐਲਾਨ!

ਚੰਡੀਗੜ੍ਹ: ਆਮ ਆਦਮੀ ਪਾਰਟੀ ਦਾ ਦੋਫਾੜ ਹੋਣਾ ਤੈਅ ਹੈ। ਇਸ ਦੇ ਸੰਕੇਤ ਅੱਜ ਦਿੱਲੀ ਵਿੱਚ ਹੋ ਰਹੀ ਪੰਜਾਬ ਦੇ ਲੀਡਰਾਂ ਨਾਲ ਮੀਟਿੰਗ ਤੋਂ ਮਿਲੇ ਹਨ। ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਵਿਰੋਧੀ ਧਿਰ ਦੇ ਲੀਡਰ ਸੁਖਪਾਲ ਸਿੰਘ ਖਹਿਰਾ, ਵਿਧਾਇਕ ਕੰਵਰ ਸੰਧੂ ਤੇ ਐਚ.ਐਸ. ਫੂਲਕਾ ਸ਼ਾਮਲ ਨਹੀਂ ਹੋਏ। ਸੂਤਰਾਂ ਮੁਤਾਬਕ ਇਹ ਲੀਡਰ ਨਵੀਂ ਖੇਤਰੀ ਪਾਰਟੀ ਬਣਾਉਣ ਬਾਰੇ ਵਿਚਾਰਾਂ ਕਰ ਰਹੇ ਹਨ।

ਸੂਤਰਾਂ ਮੁਤਾਬਕ ਖਹਿਰਾ ਤੇ ਕੰਵਰ ਸੰਧੂ ਦੀ ਅਗਵਾਈ ਹੇਠ 14 ਵਿਧਾਇਕ ਆਮ ਆਦਮੀ ਪਾਰਟੀ ਤੋਂ ਵੱਖ ਹੋ ਕੇ ਨਵੀਂ ਪਾਰਟੀ ਦੇ ਹੱਕ ਵਿੱਚ ਹਨ। ਦੂਜੇ ਪਾਸੇ ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ, ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨਵੀਂ ਪਾਰਟੀ ਬਣਾਉਣ ਦੇ ਹੱਕ ਵਿੱਚ ਨਹੀਂ ਹਨ। ਕੁਝ ਵਿਧਾਇਕ ਅਜੇ ਦੋਚਿੱਤੀ ਵਿੱਚ ਹਨ।

ਦੂਜੇ ਪਾਸੇ ਕੁਝ ਲੀਡਰਾਂ ਵੱਲੋਂ ਮਾਮਲੇ ਦੇ ਹੱਲ਼ ਲਈ ਯਤਨ ਕੀਤੇ ਜਾ ਰਹੇ ਹਨ। ਸ਼ਨੀਵਾਰ ਨੂੰ ਪੰਜਾਬ ਦੇ ਕੁਝ ਲੀਡਰਾਂ ਨੇ ਦਿੱਲੀ ’ਚ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਨੇ ਵੱਖਰੀ ਪਾਰਟੀ ਬਣਾਉਣ ਦੇ ਯਤਨਾਂ ਦੀ ਰਿਪੋਰਟ ਕੇਜਰੀਵਾਲ ਦਿੱਤੀ। ਇਹ ਵੀ ਪਤਾ ਲੱਗਾ ਹੈ ਕਿ ਹਾਈਕਮਾਂਡ ਨੇ ਇਕੱਲੇ-ਇਕੱਲੇ ਵਿਧਾਇਕ ਨਾਲ ਸੰਪਰਕ ਬਣਾ ਕੇ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਉਧਰ, ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਪੰਜਾਬ ਦੇ ਵਿਧਾਇਕਾਂ ਨਾਲ ਦਿੱਲੀ ਵਿੱਚ ਮੀਟਿੰਗ ਕਰ ਰਹੇ ਹਨ। ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ ਕਿ ਉਹ ਹਾਈਕਮਾਂਡ ਵੱਲੋਂ ਸੱਦੀ ਗਈ ਬੈਠਕ ’ਚ ਸ਼ਾਮਲ ਨਹੀਂ ਹੋਣਗੇ। ਪਤਾ ਲੱਗਾ ਹੈ ਕਿ ਵਿਧਾਇਕ ਕੰਵਰ ਸੰਧੂ ਤੇ ਫੂਲਕਾ ਵੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ।

About The Author

Journalist

Number of Entries : 2843

Leave a Comment

Close
Please support the site
By clicking any of these buttons you help our site to get better
Scroll to top