You Are Here: Home » Punjab » Amritsar » ‘ਸੂਬੇਦਾਰ ਜੋਗਿੰਦਰ ਸਿੰਘ’ ਪਾਸ ਹੋਈ ਜਾਂ ਫੇਲ੍ਹ ? ਵੇਖੋ ਪਬਲਿਕ ਰਿਵਿਊ (ਵੀਡੀਓ)

‘ਸੂਬੇਦਾਰ ਜੋਗਿੰਦਰ ਸਿੰਘ’ ਪਾਸ ਹੋਈ ਜਾਂ ਫੇਲ੍ਹ ? ਵੇਖੋ ਪਬਲਿਕ ਰਿਵਿਊ (ਵੀਡੀਓ)



ਅੰਮ੍ਰਿਤਸਰ (ਬਿਕਰਮ ਗਿੱਲ / ਹਰਮੀਤ ਕੋਹਰੀ ) ਕਈ ਨਾਮਵਰ ਕਲਾਕਾਰਾਂ ਨਾਲ ਸਜੀ ਪੰਜਾਬੀ ਫਿਲਮ ‘ਸੂਬੇਦਾਰ ਜੋਗਿੰਦਰ ਸਿੰਘ’ ਅੱਜ ਸਿਨੇਮਾਘਰਾਂ ‘ਚ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ‘ਚ ਗਿੱਪੀ ਗਰੇਵਾਲ ਨਾਲ ਗੁੱਗੂ ਗਿੱਲ, ਹਰੀਸ਼ ਵਰਮਾ, ਕਰਮਜੀਤ ਅਨਮੋਲ, ਰੌਸ਼ਨ ਪ੍ਰਿੰਸ, ਰਾਜਵੀਰ ਜਵੰਦਾ, ਜੋਰਡਨ ਸੰਧੂ, ਸਰਦਾਰ ਸੋਹੀ ਤੇ ਜੱਗੀ ਸਿੰਘ ਸਮੇਤ ਕਈ ਸਿਤਾਰਿਆਂ ਨੇ ਅਹਿਮ ਭੂਮਿਕਾ ਨਿਭਾਈ ਹੈ।

ਫ਼ਿਲਮ ਦੀ ਅਦਾਕਾਰਾ ਅਦਿਤੀ ਸ਼ਰਮਾ ਹੈ। ਫ਼ਿਲਮ ਦੇ ਟ੍ਰੇਲਰ ਤੋਂ ਬਾਅਦ ਫ਼ਿਲਮ ਦੇ ਸੰਗੀਤ ਨੂੰ ਵੀ ਦਰਸ਼ਕਾਂ ਦਾ ਭਰਪੂਰ ਹੁੰਗਾਰਾ ਮਿਲਿਆ ਹੈ। ਨਿਰਮਾਤਾ ਸੁਮੀਤ ਸਿੰਘ ਦੀ ਇਸ ਫ਼ਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਨਿਰਦੇਸ਼ਕ ਸਿਮਰਜੀਤ ਸਿੰਘ ਤੇ ਰਾਸ਼ਿਦ ਰੰਗਰੇਜ਼ ਨੇ ਸਾਂਝੇ ਤੌਰ ‘ਤੇ ਲਿਖਿਆ ਹੈ। ਇਹ ਫ਼ਿਲਮ ਮਨੋਰੰਜਨ ਦੇ ਨਾਲ-ਨਾਲ ਦਰਸ਼ਕਾਂ ਨੂੰ ਫ਼ੌਜੀ ਜ਼ਿੰਦਗੀ ਨਾਲ ਵੀ ਜੋੜੇਗੀ। ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੀ ਜੀਵਨੀ ‘ਤੇ ਬਣੀ ਇਹ ਫ਼ਿਲਮ ਉਨ੍ਹਾਂ ਦੀ ਜਵਾਨੀ ਤੋਂ ਲੈ ਕੇ ਸ਼ਹੀਦ ਹੋਣ ਤੱਕ ਦੇ ਸਫ਼ਰ ਨੂੰ ਬਿਆਨ ਕਰਦੀ ਹੋਈ ਫ਼ੌਜੀਆਂ ਦੇ ਪਰਿਵਾਰਾਂ ਤੇ ਜੰਗ ਦੇ ਮੈਦਾਨ ਵਿਚਲੇ ਮਾਹੌਲ ਨੂੰ ਦਰਸਾਏਗੀ।
ਇਸ ਫ਼ਿਲਮ ਸਬੰਧੀ ਗਿੱਪੀ ਗਰੇਵਾਲ ਦਾ ਕਹਿਣਾ ਹੈ ਕਿ ਇਹ ਫ਼ਿਲਮ ਉਨ੍ਹਾਂ ਦੀ ਜ਼ਿੰਦਗੀ ਦੀ ਸਭ ਤੋਂ ਅਹਿਮ ਫ਼ਿਲਮ ਹੈ। ਸੂਬੇਦਾਰ ਜੋਗਿੰਦਰ ਸਿੰਘ ਦਾ ਕਿਰਦਾਰ ਨਿਭਾਉਣ ਲਈ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨੀ ਪਈ। ਇਹ ਫ਼ਿਲਮ ਕਰਨ ਤੋਂ ਬਾਅਦ ਉਨ੍ਹਾਂ ਦੇ ਦਿਲ ‘ਚ ਫ਼ੌਜੀਆਂ ਪ੍ਰਤੀ ਹੋਰ ਸਤਿਕਾਰ ਪੈਦਾ ਹੋ ਗਿਆ ਹੈ। ਪੰਜਾਬ ਦੇ ਦਰਜਨ ਤੋਂ ਵੀ ਜ਼ਿਆਦਾ ਨਾਮਵਰ ਕਲਾਕਾਰਾਂ ਦੀ ਅਦਾਕਾਰੀ ਵਾਲੀ ਇਹ ਫਿਲਮ ਅੱਜ ਪੂਰੀ ਦੁਨੀਆ ‘ਚ ਪੰਜਾਬੀ ਤੇ ਹਿੰਦੀ ਭਾਸ਼ਾਵਾਂ ‘ਚ ਰਿਲੀਜ਼ ਹੋਈ ਹੈ।
ਨਿਰਦੇਸ਼ਕ ਸਿਮਰਜੀਤ ਸਿੰਘ ਦੀ ਇਹ ਫ਼ਿਲਮ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੀ ਜ਼ਿੰਦਗੀ ‘ਤੇ ਆਧਾਰਿਤ ਹੈ। ਜ਼ਿਲਾ ਮੋਗਾ ਨਾਲ ਸਬੰਧਤ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਉਹ ਹਸਤੀ ਸਨ, ਜਿਨ੍ਹਾਂ ਨੇ ਸਾਲ 1962 ‘ਚ ਦੇਸ਼ ਦੀ ਪਹਿਲੀ ਸਿੱਖ ਰੈਜੀਮੈਂਟ ਦੇ ਸਿਰਫ 25 ਜਵਾਨਾਂ ਨਾਲ ਮਿਲ ਕੇ ਚੀਨ ਦੇ ਕਰੀਬ 1 ਹਜ਼ਾਰ ਫ਼ੌਜੀ ਹਮਲਾਵਰਾਂ ਦਾ ਡਟ ਕੇ ਮੁਕਾਬਲਾ ਕੀਤਾ ਸੀ। ਪਰਮਵੀਰ ਚੱਕਰ ਨਾਲ ਨਿਵਾਜੇ ਜਾ ਚੁੱਕੇ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੇ ਕਿਰਦਾਰ ‘ਚ ਗਿੱਪੀ ਗਰੇਵਾਲ ਨਜ਼ਰ ਆਉਣਗੇ।

About The Author

Journalist

Number of Entries : 2843

Leave a Comment

Close
Please support the site
By clicking any of these buttons you help our site to get better
Scroll to top