You Are Here: Home » Punjab » Chandigarh » ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ..

ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ..



ਚੰਡੀਗੜ੍ਹ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਐਮਬੀਏ (ਭਾਗ ਪਹਿਲਾ) ਦੇ ਵਿਦਿਆਰਥੀ ਸਰਤਾਜ ਅਨਜ਼ਾਰ (25) ਪੁੱਤਰ ਮੁਹੰਮਦ ਅਨਜ਼ਾਰ ਵਾਸੀ ਜੰਮੂ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ।

ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਵਾਲੇ ਖੇਤਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਉਸ ਦੇ ਪਿਤਾ ਜੰਮੂ ਵਿੱਚ ਐਸਐਚਓ ਵਜੋਂ ਤਾਇਨਾਤ ਹਨ।

 

ਜਾਣਕਾਰਾਂ ਮੁਤਾਬਕ ਉਹ ਇਮਤਿਹਾਨ ਨੂੰ ਲੈ ਕੇ ਫਿਕਰਮੰਦ ਸੀ ਅਤੇ ਅੱਜ ਉਸ ਦਾ ਪੇਪਰ ਵੀ ਸੀ। ਥਾਣਾ ਸਦਰ ਦੇ ਐਸਐਚਓ ਇੰਸਪੈਕਟਰ ਜਸਵਿੰਦਰ ਸਿੰਘ ਟਿਵਾਣਾ ਮੁਤਾਬਕ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ|

About The Author

Journalist

Number of Entries : 2843

Leave a Comment

Close
Please support the site
By clicking any of these buttons you help our site to get better
Scroll to top