You Are Here: Home » ludhiana » ਜੱਗੀ ਜੌਹਲ ਦੇ ਪੁਲਿਸ ਰਿਮਾਂਡ ‘ਚ ਵਾਧਾ, ਬ੍ਰਿਟਿਸ਼ ਅਧਿਕਾਰੀ ਵੀ ਪੁੱਜਾ ਅਦਾਲਤ

ਜੱਗੀ ਜੌਹਲ ਦੇ ਪੁਲਿਸ ਰਿਮਾਂਡ ‘ਚ ਵਾਧਾ, ਬ੍ਰਿਟਿਸ਼ ਅਧਿਕਾਰੀ ਵੀ ਪੁੱਜਾ ਅਦਾਲਤ



ਜੱਗੀ ਜੌਹਲ ਦੇ ਪੁਲਿਸ ਰਿਮਾਂਡ 'ਚ ਵਾਧਾ, ਬ੍ਰਿਟਿਸ਼ ਅਧਿਕਾਰੀ ਵੀ ਪੁੱਜਾ ਅਦਾਲਤਲੁਧਿਆਣਾ: ਹਿੰਦੂ ਨੇਤਾਵਾਂ ਦੇ ਕਤਲ ਮਾਮਲਿਆਂ ਵਿੱਚ ਪੁਲਿਸ ਵੱਲੋਂ ਗ੍ਰਿਫਤਾਰ ਯੂ.ਕੇ. ਦੇ ਵਸਨੀਕ ਜਗਤਾਰ ਸਿੰਘ ਜੌਹਲ ਨੂੰ ਅੱਜ ਲੁਧਿਆਣਾ ਅਦਾਲਤ ਨੇ 4 ਦਿਨ ਦਾ ਪੁਲਿਸ ਰਿਮਾਂਡ ਹੋਰ ਦੇ ਦਿੱਤਾ ਹੈ। ਦੱਸ ਦੇਈਏ ਕਿ ਗ੍ਰਿਫਤਾਰੀ ਤੋਂ ਪਹਿਲਾਂ ਵੀ ਜੌਹਲ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਸੀ। ਇਸ ਦੌਰਾਨ ਅਦਾਲਤ ਵਿੱਚ ਬਰਤਾਨੀਆ ਤੋਂ ਇੱਕ ਅਧਿਕਾਰੀ ਮੌਜੂਦ ਸੀ।

ਜੱਗੀ ਦੇ ਨਾਲ-ਨਾਲ ਲੁਧਿਆਣਾ ਵਿੱਚ ਹਿੰਦੂ ਨੇਤਾਵਾਂ ਦੇ ਕਤਲ ਦੇ ਮੁਲਜ਼ਮ ਤਲਜੀਤ ਸਿੰਘ ਜਿੰਮੀ ਨੂੰ ਅੱਜ ਡਿਊਟੀ ਮੈਜਿਸਟ੍ਰੇਟ ਰਾਜਿੰਦਰ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜੱਜ ਨੇ ਪੁਲਿਸ ਦੀ ਮੰਗ ‘ਤੇ ਦੋਵਾਂ ਦੇ ਰਿਮਾਂਡ ਵਿੱਚ 4 ਦਿਨ ਦਾ ਵਾਧਾ ਕਰ ਦਿੱਤਾ ਹੈ।

ਇਸ ਮਾਮਲੇ ਬਾਰੇ ਅਟਾਰਨੀ ਰਵਿੰਦਰ ਕੁਮਾਰ ਅਬਰੋਲ ਨੇ ਦੱਸਿਆ ਕਿ ਪੁਲਿਸ ਨੇ ਹੁਣ ਤਕ ਇਹ ਪਤਾ ਲਾਇਆ ਹੈ ਕਿ ਹਿੰਦੂ ਨੇਤਾਵਾਂ ਦੇ ਕਤਲ ਲਈ ਜੰਮੂ ਦੇ ਕਿਸੇ ਵਿਅਕਤੀ ਕੋਲ ਪੈਸੇ ਜਮ੍ਹਾਂ ਹੁੰਦੇ ਸਨ ਤੇ ਉਹੀ ਆਦਮੀ ਹਥਿਆਰਾਂ ਦੀ ਸਪਲਾਈ ਵੀ ਕਰਦਾ ਸੀ।

ਜ਼ਿਕਰਯੋਗ ਹੈ ਕਿ ਸਕੌਟਲੈਂਡ ਦੇ ਡੰਬੈਰਟਨ ਦੇ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਬੀਤੀ 4 ਨਵੰਬਰ ਨੂੰ ਪੰਜਾਬ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਸ ‘ਤੇ ਇਲਜ਼ਾਮ ਲਾਇਆ ਗਿਆ ਸੀ ਕਿ ਉਸ ਨੇ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਹੱਲਾਸ਼ੇਰੀ ਦਿੱਤੀ ਹੈ।

ਇਸ ਬਾਰੇ ਜੌਹਲ ਦੇ ਪਰਿਵਾਰ ਵਾਲਿਆਂ ਦੇ ਨਾਲ-ਨਾਲ ਉਸ ਦੇ ਮੌਜੂਦਾ ਦੇਸ਼ ਦੇ ਲੋਕਾਂ ਵੱਲੋਂ ਪੰਜਾਬ ਪੁਲਿਸ ਦੀ ਭੂਮਿਕਾ ‘ਤੇ ਸਵਾਲ ਚੁੱਕੇ ਹਨ। ਪੁਲਿਸ ‘ਤੇ ਜੌਹਲ ਦੇ ਸਮਰਥਕਾਂ ਵੱਲੋਂ ਤਸ਼ੱਦਦ ਕਰਨ ਦੇ ਇਲਜ਼ਾਮ ਵੀ ਲਾਏ ਜਾਂਦੇ ਰਹੇ ਹਨ। ਹੋ ਸਕਦਾ ਹੈ ਕਿ ਇਸੇ ਗੱਲ ਦੀ ਪੁਸ਼ਟੀ ਲਈ ਬਰਤਾਨੀਆ ਸਰਕਾਰ ਨੇ ਆਪਣਾ ਨੁਮਾਇੰਦਾ ਭਾਰਤ ਭੇਜਿਆ ਹੋਵੇ।

ਜੱਗੀ ਜੌਹਲ ਨੂੰ ਬੇਗੁਨਾਹ ਦੱਸਦਿਆਂ ਬਰਤਾਨਵੀ ਸਿੱਖਾਂ ਤੋਂ ਇਲਾਵਾ ਪੰਜਾਬੀ ਗਾਇਕ ਦਿਲਜੀਤ ਦੋਸਾਂਝ, ਜੈਜ਼ ਧਾਮੀ ਨੇ ਜੱਗੀ ਦੇ ਪੱਖ ਵਿੱਚ ਚੱਲੀ ਹੈਸ਼ਟੈਗ ਮੁਹਿੰਮ ਨੂੰ ਵੀ ਆਪਣੇ ਟਵੀਟ ਵਿੱਚ ਲਿਖ ਕੇ ਸਮਰਥਨ ਦਿੱਤਾ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕਈ ਆਗੂ ਜੱਗੀ ਜੌਹਲ ਦੇ ਹੱਕ ਵਿੱਚ ਨਿੱਤਰ ਆਏ ਹਨ। ਭਗਵੰਤ ਮਾਨ, ਐਚ.ਐਸ. ਫੂਲਕਾ ਸਮੇਤ ਹੋਰਨਾਂ ਆਗੂਆਂ ਨੇ ਜੱਗੀ ਦੀ ਗ੍ਰਿਫਤਾਰੀ ਦੀ ਨਿਖੇਧੀ ਕੀਤੀ ਹੈ।

About The Author

Journalist

Number of Entries : 3027

Leave a Comment

Close
Please support the site
By clicking any of these buttons you help our site to get better
Scroll to top