You Are Here: Home » Punjab » Amritsar » ਗੋਬਿੰਦ ਸਿੰਘ ਲੌਂਗੋਵਾਲ ਨੂੰ 154 ਵੋਟਾਂ ਨਾਲ ਜਿੱਤ ਕੇ ਬਣੇ SGPC ਦੇ ਨਵੇਂ ਪ੍ਰਧਾਨ

ਗੋਬਿੰਦ ਸਿੰਘ ਲੌਂਗੋਵਾਲ ਨੂੰ 154 ਵੋਟਾਂ ਨਾਲ ਜਿੱਤ ਕੇ ਬਣੇ SGPC ਦੇ ਨਵੇਂ ਪ੍ਰਧਾਨਅੰਮ੍ਰਿਤਸਰ: ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਚੁਣ ਲਏ ਗਏ ਹਨ। ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਕਮੇਟੀ ਦੇ ਆਮ ਇਜ਼ਲਾਸ ਦੌਰਾਨ ਅਕਾਲੀ ਦਲ ਨੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਪ੍ਰਧਾਨਗੀ ਲਈ ਉਮੀਦਵਾਰ ਐਲਾਨਿਆ। ਦੂਜੇ ਪਾਸੇ ਸੁਖਦੇਵ ਸਿੰਘ ਭੌਰ ਧੜ੍ਹੇ ਵੱਲੋਂ ਅਮਰੀਕ ਸਿੰਘ ਸ਼ਾਹਪੁਰ ਨੂੰ ਪ੍ਰਧਾਨਗੀ ਲਈ ਅੱਗੇ ਵਧਾਇਆ ਗਿਆ। ਪਈਆਂ ਵੋਟਾਂ ਦੋਰਾਨ ਸ਼ਾਹਪੁਰ ਪੂਰੀ ਤਰਾਂ ਪਛੜ੍ਹ ਗਏ ਤੇ ਲੌਂਗੋਵਾਲ ਵੱਡੀ ਗਿਣਤੀ ਨਾਲ ਜਿੱਤ ਹਾਸਲ ਕਰਕੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਚੁਣੇ ਗਏ। ਜਿਕਰਯੋਗ ਹੈ ਕਿ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ ਜਿੱਥੇ ਆਪਣੀ ਪ੍ਰਧਾਨਗੀ ਬਚਾ ਨਹੀਂ ਸਕੇ ਉੱਥੇ ਇਹ ਪਦ ਦੀ ਚਾਹਵਾਨ ਬੀਬੀ ਜਗੀਰ ਕੌਰ ਤੋਂ ਹੀ ਲੌਂਗੋਵਾਲ ਦਾ ਨਾਂ ਪੇਸ਼ ਕਰਵਾਇਆ ਗਿਆ।

ਇਸ ਤੋਂ ਇਲਾਵਾ ਵਿਰੋਧੀ ਧਿਰ ਵੱਲੋਂ ਅਮਰੀਕ ਸਿੰਘ ਸ਼ਾਹਪੁਰ ਦਾ ਨਾਂਅ ਪ੍ਰਧਾਨਗੀ ਲਈ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਵਿਰੋਧੀਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਕਿ ਪ੍ਰਧਾਨਗੀ ਦੀ ਨਾਂਅ ਦੀ ਚੋਣ ਕਰਵਾਈ ਜਾਵੇ।ਹੰਗਾਮੇ ਦੇ ਚਲਦਿਆਂ ਕ੍ਰਿਪਾਲ ਸਿੰਘ ਬਡੂੰਗਰ ਨੇ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਗੋਬਿੰਦ ਸਿੰਘ ਲੌਗੋਵਾਲ ਅਤੇ ਅਮਰੀਕ ਸਿੰਘ ਸ਼ਾਹਪੁਰ ਦੋਵਾਂ ਵਿਚੋਂ ਜਿਸ ਨੂੰ ਪ੍ਰਧਾਨ ਬਣਾਉਣਾ ਚਾਹੁੰਦੇ ਹਨ, ਪਰਚੀ ‘ਤੇ ਉਸ ਦਾ ਨਾਂਅ ਲਿਖ ਕੇ ਦੇਣ। ਇਸ ਤੋਂ ਬਾਅਦ ਸਾਰੇ ਮੈਂਬਰਾਂ ਨੇ ਇਸ ਪ੍ਰਕਿਰਿਆ ਵਿਚ ਭਾਗ ਲਿਆ। ਦੱਸ ਦੇਈਏ ਕਿ ਅਮਰੀਕ ਸਿੰਘ ਸ਼ਾਹਪੁਰ ਦਾ ਨਾਂਅ ਭੌਰ ਧੜੇ ਵੱਲੋਂ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ 154 ਵੋਟਾਂ ਪਈਆਂ ਜਦੋਂ ਕਿ ਵਿਰੋਧੀ ਧਿਰ ਦੇ ਅਮਰੀਕ ਸਿੰਘ ਸ਼ਾਹਪੁਰ ਨੂੰ 15 ਵੋਟਾਂ ਪਈਆਂ। ਸਾਬਕਾ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਨੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਪ੍ਰਧਾਨ ਚੁਣੇ ਜਾਣ ਦਾ ਐਲਾਨ ਕੀਤਾ।

ਦੱਸ ਦੇਈਏ ਕਿ ਗੋਬਿੰਦ ਸਿੰਘ ਲੌਂਗੋਵਾਲ ਦਾ ਪ੍ਰਧਾਨ ਬਣਨਾ ਪਹਿਲਾਂ ਹੀ ਤੈਅ ਮੰਨਿਆ ਜਾ ਰਿਹਾ ਸੀ ਕਿਉਂਕਿ ਸ਼੍ਰੋਮਣੀ ਕਮੇਟੀ ਵਿਚ ਅਕਾਲੀ ਧੜੇ ਦੇ ਬਹੁ ਗਿਣਤੀ ਮੈਂਬਰ ਹਨ। ਐੱਸਜੀਪੀਸੀ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਪੂਰੀ ਦੁਨੀਆ ਦੇ ਸਿੱਖਾਂ ਦੀਆਂ ਨਜ਼ਰਾਂ ਅੱਜ ਸ੍ਰੀ ਦਰਬਾਰ ਸਾਹਿਬ ਕੰਪਲੈਕਸ ‘ਚ ਸਥਿਤ ਤੇਜ਼ਾ ਸਿੰਘ ਸਮੁੰਦਰੀ ਹਾਲ ‘ਚ ਹੋਣ ਵਾਲੇ ਜਨਰਲ ਇਜਲਾਸ ‘ਤੇ ਟਿਕੀਆਂ ਹੋਈਆਂ ਸਨ ਪਰ ਅੱਜ ਚੋਣ ਤੋਂ ਬਾਅਦ ਅਕਾਲੀ ਦਲ ਦਾ ਕਬਜ਼ਾ ਫਿਰ ਤੋਂ ਸ਼੍ਰੋਮਣੀ ਕਮੇਟੀ ‘ਤੇ ਬਰਕਰਾਰ ਰਿਹਾ।

ਇਸ ਤੋਂ ਇਲਾਵਾ ਐੱਸਜੀਪੀਸੀ ਦੇ ਪ੍ਰਧਾਨਗੀ ਅਹੁਦੇ ਲਈ ਚੱਲ ਰਹੀਆਂ ਚਰਚਾਵਾਂ ਵਿਚ ਬਲਬੀਲ ਸਿੰਘ ਘੁੰਨਸ, ਅਵਤਾਰ ਸਿੰਘ ਮੱਕੜ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਮਰਜੀਤ ਸਿੰਘ ਚਾਵਲਾ ਅਤੇ ਬੀਬੀ ਜਾਗੀਰ ਕੌਰ ਦੇ ਨਾਵਾਂ ਵਿਚੋਂ ਕਿਸੇ ਇੱਕ ਦੇ ਅੱਗੇ ਆਉਣ ਦੀ ਵੀ ਚਰਚਾ ਚੱਲ ਰਹੀ ਸੀ ਪਰ ਇਨ੍ਹਾਂ ਸਾਰੀਆਂ ਚਰਚਾਵਾਂ ‘ਤੇ ਉਦੋਂ ਵਿਸ਼ਰਾਮ ਲੱਗ ਗਿਆ ਜਦੋਂ ਐੱਸਜੀਪੀਸੀ ਦੇ ਇਜਲਾਸ ਵਿਚ ਚੋਣ ਪ੍ਰਕਿਰਿਆ ਰਾਹੀਂ ਅਕਾਲੀ ਦਲ ਦੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ।

ਦੱਸ ਦੇਈਏ ਐੱਸਜੀਪੀਸੀ ਦੀ ਸਥਾਪਨਾ ਲੰਬੇ ਸੰਘਰਸ਼ਾਂ ਤੋਂ ਬਾਅਦ 15 ਨਵੰਬਰ, 1920 ਨੂੰ ਹੋਈ ਸੀ। ਸਿੱਖ ਧਾਰਮਿਕ ਸਥਾਨਾਂ ਅਤੇ ਗੁਰਦੁਆਰਾ ਸਾਹਿਬਾਨ ਨੂੰ ਮਹੰਤਾਂ ਦੇ ਪ੍ਰਬੰਧਾਂ ਤੋਂ ਛੁਡਵਾ ਕੇ ਐੱਸਜੀਪੀਸੀ ਦੀ ਮੈਨਜਮੈਂਟ ਤਹਿਤ ਲਿਆਉਣ ‘ਚ ਇਸ ਦੀ ਵਿਸ਼ੇਸ਼ ਭੂਮਿਕਾ ਰਹੀ ਹੈ। ਐੱਸਜੀਪੀਸੀ ਦੇ 175 ਮੈਂਬਰ ਹੁੰਦੇ ਹਨ, ਜਿਨ੍ਹਾਂ ਦੀ ਚੋਣ ਸਿੱਖ ਕੌਮ ਵੱਲੋਂ ਵੋਟਾਂ ਤਹਿਤ ਕੀਤੀ ਜਾਂਦੀ ਹੈ।


ਸ਼੍ਰੋਮਣੀ ਕਮੇਟੀ ਦੇ ਬੁੱਧਵਾਰ ਨੂੰ ਬੁਲਾਏ ਗਏ ਇਜਲਾਸ ‘ਚ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਦਿਖਾਈ ਜਾ ਰਹੀ ਸਰਗਰਮੀ ਤੋਂ ਪਹਿਲਾਂ ਇਹ ਲੱਗਦਾ ਸੀ ਕਿ ਜਨਰਲ ਇਜਲਾਸ ਹੰਗਾਮੇ ਨਾਲ ਭਰਪੂਰ ਹੋਵੇਗਾ। ਗੋਬਿੰਦ ਸਿੰਘ ਲੌਂਗੋਵਾਲ ਦਾ ਨਾਂ ਤਜਵੀਜ਼ ਹੋਣ ਤੋਂ ਬਾਅਦ ਬੋਲੇ ਸੋ ਨਿਹਾਲ ਦੇ ਜੈਕਾਰੇ ਲੱਗਣੇ ਸ਼ੁਰੂ ਹੋ ਗਏ ਸਨ ਪਰ ‍ਵਿਰੋਧੀ ਧਿਰ ਨੇ ਇਸ ਦੌਰਾਨ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਅਤੇ ਆਪਣੇ ਵੱਲੋਂ ਪ੍ਰਧਾਨ ਦੇ ਅਹੁਦੇ ਲਈ ਅਮਰੀਕ ਸਿੰਘ ਸ਼ਾਹਪੁਰ ਦਾ ਨਾਂਅ ਐਲਾਨ ਕਰ ਦਿੱਤਾ। ਭਾਵੇਂ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬਹੁਮਤ ਵਾਲੇ ਮੈਂਬਰ ਹੋਣ ਕਾਰਨ ਵੋਟਿੰਗ ਦੀ ਕੋਈ ਜ਼ਰੂਰਤ ਨਹੀਂ ਸੀ, ਫਿਰ ਵੀ ਵਿਰੋਧੀਆਂ ਦੀ ਮੰਗ ਤੋਂ ਬਾਅਦ ਵੋਟਿੰਗ ਕਰਵਾਈ ਗਈ।

ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣਾ ਰਾਜਨੀਤਿਕ ਸਫ਼ਰ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਨਾਲ ਸ਼ੁਰੂ ਕੀਤਾ ਤੇ ਸੰਨ 1985,1997,2002 ‘ਚ ਧਨੌਲਾ ਤੋਂ ਵਿਧਾਇਕ ਬਣੇ। ਸੰਨ 2002 ਵਿੱਚ ਬਾਦਲ ਸਰਕਾਰ ਵੇਲੇ ਉਹ ਰਾਜ ਦੇ ਸਿੰਚਾਈ ਮੰਤਰੀ ਬਣੇ। 2011 ‘ਚ ਉਪ ਚੋਣ ਸਮੇਂ ਧੂਰੀ ਤੋਂ ਵਿਧਾਇਕ ਬਣੇ। ਲੌਂਗੋਵਾਲ ਬਾਦਲ ਪਰਿਵਾਰ ਦੇ ਨੇੜਲੇ ਤੇ ਸਾਊ ਸੁਭਾਅ ਦੇ ਮੰਨੇ ਜਾਂਦੇ ਹਨ।

About The Author

Journalist

Number of Entries : 3066

Leave a Comment

Close
Please support the site
By clicking any of these buttons you help our site to get better
Scroll to top