You Are Here: Home » Punjab » Amritsar » ਬ੍ਰਿਟਿਸ਼ ਮੇਅਰ ਨੇ ਜਲਿਆਂਵਾਲਾ ਬਾਗ਼ ਦੇ ਖੂਨੀ ਸਾਕੇ ਲਈ ਮੰਗੀ ਮੁਆਫੀ, ਵੇਖੋ ਵੀਡੀਓ

ਬ੍ਰਿਟਿਸ਼ ਮੇਅਰ ਨੇ ਜਲਿਆਂਵਾਲਾ ਬਾਗ਼ ਦੇ ਖੂਨੀ ਸਾਕੇ ਲਈ ਮੰਗੀ ਮੁਆਫੀ, ਵੇਖੋ ਵੀਡੀਓ



ਅੰਮ੍ਰਿਤਸਰ : ਪਾਕਿਸਤਾਨੀ ਮੂਲ ਦੇ ਸਾਦਿਕ ਖ਼ਾਨ ਲੰਦਨ ਦੇ ਮੇਅਰ ਬਣਨ ਤੋਂ ਬਾਅਦ ਪਹਿਲੀ ਵਾਰ ਭਾਰਤ ਦੌਰੇ ‘ਤੇ ਆਏ ਹਨ। ਉਨ੍ਹਾਂ ਕਿਹਾ ਕਿ ਜਲ੍ਹਿਆਂਵਾਲਾ ਬਾਗ ਵਿਖੇ ਆ ਕੇ ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਤਾਂ ਭੇਟ ਕੀਤੀ ਹੀ ਹੈ ਪਰ ਉਸ ਵੇਲੇ ਹੋਏ ਖੂਨੀ ਸਾਕੇ ਬਾਰੇ ਸੋਚ ਕੇ ਦੁੱਖ ਵੀ ਲੱਗਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਵੀ ਟੇਕਿਆ।
ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਉਹ ਜਲ੍ਹਿਆਂਵਾਲਾ ਬਾਗ ਪੁੱਜੇ। ਉਨ੍ਹਾਂ ਉੱਥੇ ਬਣੇ ਸ਼ਹੀਦੀ ਸਮਾਰਕ ਤੇ ਸ਼ਰਧਾਂਜਲੀ ਭੇਟ ਕੀਤੀ ਤੇ ਉਸ ਵੇਲੇ ਹੋਏ ਖੂਨੀ ਸਾਕੇ ਬਾਰੇ ਸਾਰੀ ਜਾਣਕਾਰੀ ਵੀ ਲਈ। ਇਸ ਤੋਂ ਬਾਅਦ ਉਨ੍ਹਾਂ ਵਿਜ਼ੀਟਰ ਬੁੱਕ ਵਿੱਚ ਲਿਖਿਆ ਕੇ ਹੁਣ ਸਮਾਂ ਆ ਗਿਆ ਹੈ ਕਿ ਬ੍ਰਿਟਿਸ਼ ਸਰਕਾਰ ਉਸ ਵੇਲੇ ਮਾਰੇ ਗਏ ਲੋਕਾਂ ਲਈ ਮੁਆਫੀ ਮੰਗੇ। ਉਨ੍ਹਾਂ ਉਸ ਵੇਲੇ ਸ਼ਹੀਦ ਹੋਏ ਲੋਕਾਂ ਨੂੰ ਇੱਕ ਵਾਰ ਫਿਰ ਤਹਿ ਦਿਲੋਂ ਸ਼ਰਧਾਂਜਲੀ ਭੇਟ ਕਰਨ ਦੀ ਗੱਲ ਵੀ ਲਿਖੀ।

ਹਰਿਮੰਦਰ ਸਾਹਿਬ ਪੁੱਜੇ ਲੰਦਨ ਦੇ ਮੇਅਰ ਸਾਦਿਕ ਖ਼ਾਨ ਨੇ ਲੰਗਰ ਘਰ ਵਿਖੇ ਸੇਵਾ ਕੀਤੀ ਤੇ ਗੁਰੂ ਰਾਮ ਦਾਸ ਲੰਗਰ ਹਾਲ ਵਿਖੇ ਪੰਗਤ ਵਿੱਚ ਬੈਠ ਕੇ ਲੰਗਰ ਵੀ ਛਕਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਤ ਵੀ ਕੀਤਾ ਗਿਆ।

About The Author

Journalist

Number of Entries : 3027

Leave a Comment

Close
Please support the site
By clicking any of these buttons you help our site to get better
Scroll to top