You Are Here: Home » Punjab » ਪਾਕਿ ਗੋਲ਼ੀ ਨਾਲ ਬਠਿੰਡਾ ਦਾ ਜਵਾਨ ਸ਼ਹੀਦ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਪਾਕਿ ਗੋਲ਼ੀ ਨਾਲ ਬਠਿੰਡਾ ਦਾ ਜਵਾਨ ਸ਼ਹੀਦ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ



ਬਠਿੰਡਾ: ਜੰਮੂ ਵਿੱਚ ਪਾਕਿਸਤਾਨ ਵੱਲੋਂ ਗੋਲ਼ੀਬੰਦੀ ਦੀ ਉਲੰਘਣਾ ਕਾਰਨ ਚਾਰ ਭਾਰਤੀ ਫ਼ੌਜੀ ਜਵਾਨ ਸ਼ਹੀਦ ਹੋ ਗਏ। ਇਨ੍ਹਾਂ ‘ਚ ਇੱਕ ਬਠਿੰਡਾ ਜ਼ਿਲ੍ਹੇ ਦੀ ਤਹਿਸੀਲ ਤਲਵੰਡੀ ਸਾਬੋ ਦੇ ਪਿੰਡ ਕੌਰੇਆਣਾ ਦਾ ਕੁਲਦੀਪ ਸਿੰਘ ਵੀ ਸ਼ਾਮਲ ਸੀ। ਕੁਲਦੀਪ ਸਿੰਘ ਬੱਬੂ, ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਲਾਂਸ ਨਾਇਕ ਕੁਲਦੀਪ ਸਿੰਘ ਹਾਲੇ ਕੁਝ ਦਿਨ ਪਹਿਲਾਂ ਹੀ ਆਪਣੇ ਘਰੋਂ ਸਰਹੱਦ ‘ਤੇ ਗਿਆ ਸੀ। ਉਹ 2003 ਵਿੱਚ ਫ਼ੌਜ ‘ਚ ਭਰਤੀ ਹੋਇਆ ਸੀ। ਸਿਪਾਹੀ ਵਜੋਂ ਭਰਤੀ ਹੋਏ ਕੁਲਦੀਪ ਦੀ ਹੁਣ ਲਾਂਸ ਨਾਇਕ ਵਜੋਂ ਤਰੱਕੀ ਹੋ ਗਈ ਸੀ।

ਸ਼ਹੀਦ ਕੁਲਦੀਪ ਸਿੰਘ ਆਪਣੇ ਪਿੱਛੇ ਅਪਾਹਜ ਮਾਂ, ਪਤਨੀ ਤੇ ਦੋ ਬੱਚੇ ਛੱਡ ਗਿਆ ਹੈ। ਕੁਲਦੀਪ ਦੀ ਮੌਤ ਨਾਲ ਪਰਿਵਾਰ ਡੂੰਘੇ ਸਦਮੇ ਵਿੱਚ ਪਹੁੰਚ ਗਿਆ ਹੈ। ਉਸ ਦੇ ਪਰਿਵਾਰ ਦੀ ਆਰਥਕ ਹਾਲਤ ਬਹੁਤੀ ਚੰਗੀ ਨਹੀਂ ਜਾਪਦੀ। ਪਿੰਡ ਵਾਲਿਆਂ ਨੇ ਸਰਕਾਰ ਤੋਂ ਪੀੜਤ ਪਰਿਵਾਰ ਲਈ ਆਰਥਕ ਸਹਾਇਤਾ ਦੀ ਮੰਗ ਕਰ ਰਹੇ ਹਨ।

About The Author

Journalist

Number of Entries : 2843

Leave a Comment

Close
Please support the site
By clicking any of these buttons you help our site to get better
Scroll to top